Latest Update

ਕਸ਼ਮੀਰ ਦੇ ਗੁਰਸਿੱਖ ਨੌਜਵਾਨਾਂ ਨੂੰ ਨੌਕਰੀਆਂ ਦੇਵੇਗੀ ਸ਼੍ਰੋਮਣੀ ਕਮੇਟੀ

ਕਸ਼ਮੀਰ ਦੇ ਗੁਰਸਿੱਖ ਨੌਜਵਾਨਾਂ ਨੂੰ ਨੌਕਰੀਆਂ ਦੇਵੇਗੀ ਸ਼੍ਰੋਮਣੀ ਕਮੇਟੀ

ਕਸ਼ਮੀਰ ਦੇ ਗੁਰਸਿੱਖ ਨੌਜਵਾਨਾਂ ਨੂੰ ਨੌਕਰੀਆਂ ਦੇਵੇਗੀ ਸ਼੍ਰੋਮਣੀ ਕਮੇਟੀ
Source:

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 3 ਸਤੰਬਰ

ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਾਲ ਮੁਲਾਕਾਤ ਕਰਦੇ ਕਸ਼ਮੀਰ ਤੋਂ ਆਏ ਆਗੂਆਂ ਦਾ ਵਫਦ। -ਫੋਟੋ: ਪੰਜਾਬੀ ਟ੍ਰਿਬਿਊਨ

ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਾਲ ਮੁਲਾਕਾਤ ਕਰਦੇ ਕਸ਼ਮੀਰ ਤੋਂ ਆਏ ਆਗੂਆਂ ਦਾ ਵਫਦ। -ਫੋਟੋ: ਪੰਜਾਬੀ ਟ੍ਰਿਬਿਊਨ

ਕਸ਼ਮੀਰ ਤੋਂ ਪੁੱਜੇ ਆਲ ਗੁਰਦੁਆਰਾ ਜੁਆਇੰਟ ਐਕਸ਼ਨ ਕਮੇਟੀ ਕਸ਼ਮੀਰ ਦੇ ਪ੍ਰਮੁੱਖ ਅਹੁਦੇਦਾਰਾਂ ਨੇ ਅੱਜ ਲੁਧਿਆਣਾ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੀ ਰਿਹਾਇਸ਼ ’ਤੇ  ਮੁਲਾਕਾਤ ਕੀਤੀ ਜਿੱਥੇ ਉਨ੍ਹਾਂ ਮੌਜੂਦਾ ਸਮੇਂ ਵਿੱਚ ਕਸ਼ਮੀਰ ਵਿੱਚ ਸਿੱਖਾਂ ਦੇ ਹਾਲਾਤਾਂ ਬਾਰੇ ਚਰਚਾ ਕੀਤੀ।
ਇਸ ਦੌਰਾਨ ਕਮੇਟੀ ਦੇ ਪ੍ਰਧਾਨ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਸ਼੍ਰੋਮਣੀ ਕਮੇਟੀ ਕਸ਼ਮੀਰ ਵਿੱਚ ਰਹਿੰਦੇ ਸਿੱਖਾਂ ਨਾਲ ਡਟ ਕੇ ਖੜ੍ਹੀ ਹੈ।  ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਕਸ਼ਮੀਰੀ ਸਿੱਖ ਆਗੂਆਂ ਨੂੰ ਪੂਰਨ ਰੂਪ ਵਿੱਚ ਭਰੋਸਾ ਦਿੰਦਿਆਂ ਕਿਹਾ ਕਿ ਮਾਮਲਾ ਚਾਹੇ ਕਸ਼ਮੀਰੀ ਸਿੱਖਾਂ ਦੀ ਜਾਨ-ਮਾਲ ਦੀ ਰਾਖੀ ਦਾ ਹੋਵੇ ਜਾਂ ਕਸ਼ਮੀਰੀ ਸਿੱਖ ਬੱਚਿਆਂ ਦੀ ਪੜ੍ਹਾਈ ਦਾ, ਸ਼੍ਰੋਮਣੀ ਕਮੇਟੀ ਨੇ ਹਮੇਸ਼ਾ ਸਰਗਰਮ ਭੂਮਿਕਾ ਨਿਭਾਈ ਹੈ। ਉਨ੍ਹਾਂ ਦੱਸਿਆ ਕਿ ਕਸ਼ਮੀਰ ਦੇ ਇਲਾਕੇ ਚਿੱਠੀ ਸਿੰਘਪੁਰਾ ਵਿੱਚ ਉਸਾਰੇ ਜਾ ਰਹੇ ਖਾਲਸਾ ਸਕੂਲ ਦੀ ਨਵੀਂ ਇਮਾਰਤ ਲਈ ਸ਼੍ਰੋਮਣੀ ਕਮੇਟੀ ਹੁਣ ਤੱਕ ਇੱਕ ਕਰੋੜ ਰੁਪਏ ਦੀ ਰਾਸ਼ੀ ਦੇ ਚੁੱਕੀ ਹੈ।  ਇਸ ਮੌਕੇ ਕਸ਼ਮੀਰੀ ਸਿੱਖ ਭਾਈਚਾਰੇ ਨਾਲ ਸਬੰਧਤ ਪ੍ਰਮੁੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਤੋਂ ਮੰਗ ਕੀਤੀ ਕਿ ਪੜ੍ਹੇ ਲਿਖੇ ਬੇਰੁਜ਼ਗਾਰ ਗੁਰਸਿੱਖ ਕਸ਼ਮੀਰੀ ਸਿੱਖ ਨੌਜਵਾਨਾਂ ਨੂੰ ਤਰਸ ਦੇ ਆਧਾਰ ਤੇ ਸ਼੍ਰੋਮਣੀ ਕਮੇਟੀ ਅੰਦਰ ਨੌਕਰੀਆਂ ਦਿੱਤੀਆਂ ਜਾਣ।  ਉਨ੍ਹਾਂ ਦੱਸਿਆ ਕਿ ਇਸ ਵਿਸ਼ੇ ’ਤੇ ਪਿਛਲੇ ਦਿਨੀਂ ਉਨ੍ਹਾਂ ਦੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ ਵੀ ਹੋ ਚੁੱਕੀ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਨੇ ਕਸ਼ਮੀਰ ਤੋਂ ਆਏ ਸਿੱਖ ਆਗੂਆਂ ਦੇ ਵਫ਼ਦ ਨੂੰ ਭਰੋਸਾ ਦਿੱਤਾ ਕੀ ਕਸ਼ਮੀਰੀ ਸਿੱਖ ਨੌਜਵਾਨਾਂ ਨੂੰ ਵਿਦਿਅਕ ਤੇ ਤਕਨੀਕੀ ਯੋਗਤਾ ਅਨੁਸਾਰ ਪਹਿਲ ਦੇ ਆਧਾਰ ’ਤੇ ਨੌਕਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਕਸ਼ਮੀਰੀ ਸਿੱਖ ਆਗੂਆਂ ਦੀ ਇੱਕ ਹੋਰ ਮੰਗ ਨੂੰ ਮੌਕੇ ’ਤੇ ਸਵੀਕਾਰ ਕਰਦਿਆਂ ਬਾਰਾਮੂਲਾ ਵਿੱਚ ਚੱਲ ਰਹੇ ਗੁਰੂ ਨਾਨਕ ਸਕੂਲ ਦੇ ਵਿਦਿਆਰਥੀਆਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਇੱਕ ਹੋਰ ਸਕੂਲ ਬੱਸ ਦੇਣ ਦਾ ਐਲਾਨ ਵੀ ਕੀਤਾ।  ਗੱਲਬਾਤ ਉਪਰੰਤ ਆਲ ਗੁਰਦੁਆਰਾ ਜੁਆਇੰਟ ਐਕਸ਼ਨ ਕਮੇਟੀ ਕਸ਼ਮੀਰ ਦੇ ਆਗੂਆਂ ਗੁਰਜੀਤ ਸਿੰਘ ਕਿੰਗੀ, ਬਲਦੇਵ ਸਿੰਘ, ਸੰਤਪਾਲ ਸਿੰਘ ਬਡਗਾਮ, ਇੰਦਰਜੀਤ ਸਿੰਘ ਤੇ ਮਨਜੀਤ ਸਿੰਘ ਬਾਰਾਮੂਲਾ ਨੇ ਸਾਂਝੇ ਰੂਪ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਦੁਸ਼ਾਲਾ ਭੇਟ ਕਰ ਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਗੁਰਵਿੰਦਰ ਸਿੰਘ ਪੀ.ਏ., ਰਣਜੀਤ ਸਿੰਘ ਖਾਲਸਾ ਮੀਡੀਆ ਸਲਾਹਕਾਰ, ਕੌਂਸਲਰ ਇੰਦਰਜੀਤ ਸਿੰਘ ਮੱਕੜ, ਜਥੇਦਾਰ ਹਰਪਾਲ ਸਿੰਘ ਕੋਹਲੀ, ਗੁਰਪ੍ਰੀਤ ਸਿੰਘ ਗੋਪੀ ਤੇ ਜਸਵਿੰਦਰ ਸਿੰਘ ਪਟਨਾ ਮੌਜੂਦ ਸਨ।


Share on Facebook0Share on Google+0Tweet about this on TwitterShare on LinkedIn0Email this to someonePrint this pageShare on Reddit0Share on Tumblr0Digg thisShare on VK



Leave a Reply

Social Media Auto Publish Powered By : XYZScripts.com