ਦਿੱਲੀ ਤੋਂ ਨਨਕਾਣਾ ਸਾਹਿਬ ਤੱਕ ਗੂੰਜਣਗੇ ‘ਬੋਲੇ ਸੋ ਨਿਹਾਲ’ ਦੇ ਜੈਕਾਰੇ


ਦਿੱਲੀ ਤੋਂ ਨਨਕਾਣਾ ਸਾਹਿਬ ਤੱਕ ਗੂੰਜਣਗੇ  ‘ਬੋਲੇ ਸੋ ਨਿਹਾਲ’ ਦੇ ਜੈਕਾਰੇ

ਅੰਮ੍ਰਿਤਸਰ:- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਦੇ ਮੌਕੇ 2018 ‘ਚ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਰਮਜੀਤ ਸਿੰਘ ਸਰਨਾ ਦੀ ਅਗਵਾਈ ਵਿੱਚ ਦਿੱਲੀ ਅਕਾਲੀ ਦਲ ਨੂੰ ਦਿੱਲੀ ਤੋਂ ਨਨਕਾਣਾ ਸਾਹਿਬ ਤੱਕ ਨਗਰ ਕੀਰਤਨ ਸਜਾਉਣ ਦੀ ਇਜਾਜ਼ਤ ਦੇ ਦਿੱਤੀ ਹੈ । ਪਾਕਿਸਤਾਨ ਵਲੋਂ ਮਿਲੀ ਇਜਾਜ਼ਤ ਨਾਲ ਸਮੁੱਚੀ ਸਿੱਖ ਕੌਮ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ।

ਇਸ ਨਗਰ ਕੀਰਤਨ ਬਾਰੇ ਜਾਣਕਾਰੀ ਦਿੰਦੇ ਹੋਏ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਦੱਸਿਆ ਕਿ ਦਿੱਲੀ ਅਕਾਲੀ ਦਲ ਲਈ ਇਹ ਦੂਜਾ ਮੌਕਾ ਹੋਵੇਗਾ ਕਿ ਜਦੋਂ ਉਹ ਦਿੱਲੀ ਤੋਂ ਨਨਕਾਣਾ ਸਾਹਿਬ ਤੱਕ ਨਗਰ ਕੀਰਤਨ ਦਾ ਪ੍ਰਬੰਧ ਕਰੇਗਾ । ਦੱਸਣਯੋਗ ਹੈ ਕਿ ਪਰਮਜੀਤ ਸਿੰਘ ਸਰਨਾ ਦੀ ਅਗਵਾਈ ਵਿੱਚ ਪਹਿਲਾਂ ਵੀ ਇਸ ਨਗਰ ਕੀਰਤਨ ਦਾ ਆਯੋਜਨ ਕੀਤਾ ਜਾ ਚੁੱਕਾ ਹੈ ।

ਇਸ ਨਗਰ ਕੀਰਤਨ ਵਿੱਚ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਦਿੱਲੀ ) ਤੋਂ ਇਲਾਵਾ ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ , ਤਖਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਅਤੇ ਦੇਸ਼ ਵਿਦੇਸ਼ ਦੀਆਂ ਸਮੁੱਚੀਆਂ ਧਾਰਮਿਕ ਸੰਸਥਾਵਾਂ ਆਪਣਾ ਸਹਿਯੋਗ ਦੇਣਗੀਆਂ । ਉਨ੍ਹਾਂ ਕਿਹਾ ਕਿ ਇਸ ਨਗਰ ਕੀਰਤਨ ਨੂੰ ਹਰ ਕਿਸਮ ਦੀ ਧੜੇਬੰਦੀਆਂ ਤੋਂ ਦੂਰ ਰੱਖਿਆ ਜਾਵੇਗਾ ਤਾਂ ਜੋ ਇਹ ਨਗਰ ਕੀਰਤਨ ਨਿਰੋਲ ਧਾਰਮਿਕ ਰਹੇ । ਇਸ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਣ ਲਈ ਦੋ ਹਜ਼ਾਰ ਤੋਂ ਵੱਧ ਸ਼ਰਧਾਲੂ ਪਾਕਿਸਤਾਨ ਜਾਣਗੇ ।

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .
Previous PostSaffrom Terror Is Ready To Take Place In Mukatsar Punjab


Next Postਗੁਰਦਾਸਪੁਰ ‘ਚ ਗੈਂਗਸਟਰ ਵਿੱਕੀ ਗੌਂਡਰ ਦਾ ਸਾਥੀ ਖਰਲਾਂਵਾਲਾ ਗ੍ਰਿਫ਼ਤਾਰShare on Facebook0Share on Google+0Tweet about this on TwitterShare on LinkedIn0Email this to someonePrint this pageShare on Reddit0Share on Tumblr0Digg thisShare on VK

Post Author: Admin Jess

Leave a Reply