ਹਰਸਿਮਰਤ ਕੌਰ ਬਾਦਲ ਨੇ ਗਿਣਵਾਈਆਂ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ

ਬਠਿੰਡਾ:-ਬਠਿੰਡਾ ਤੋਂ ਸਾਂਸਦ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਕੇਂਦਰ ਵਿਚਲੀ ਮੋਦੀ ਸਰਕਾਰ ਕਾਰਨ ਅੱਜ ਦੇਸ਼ ਦਾ ਨਾਂਅ ਪੂਰੀ ਦੁਨੀਆਂ ਵਿੱਚ ਚਮਕਿਆ ਹੈ। ਬਠਿੰਡਾ ਵਿਖੇ ਇੱਕ ਪ੍ਰੋਗਰਾਮ ਦੌਰਾਨ ਆਪਣੇ ਸੰਬੋਧਨ ਵਿੱਚ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਮੋਦੀ ਸਰਕਾਰ ਕਾਰਨ ਪੰਜਾਬ ਵਿੱਚ ਸੜਕਾਂ ਦਾ ਜਾਲ ਵਿਛਿਆ ਹੈ। ਉਨਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਾਰਨ ਪੰਜਾਬ ਵਿੱਚ ਮੈਗਾ ਫੂਡ ਪਾਰਕ ਖੋਲੇ ਜਾਣਗੇ, ਜਿਨਾਂ ਦਾ ਫਾਇਦਾ ਕਿਸਾਨਾਂ ਨੂੰ ਹੋਵੇਗਾ।ਇਸਦੇ ਨਾਲ ਹੀ ਇੱਥੇ ਰੋਜਗਾਰ ਦੇ ਮੌਕੇ ਵੀ ਪੈਦਾ ਹੋਣਗੇ।

ਕੈਪਟਨ ਸਰਕਾਰ ਉਤੇ ਹੱਲਾ ਬੋਲਦਿਆਂ ਉਨਾਂ ਕਿਹਾ ਕਿ ਪੰਜਾਬ ਵਿੱਚ ਇਸ ਵੇਲੇ ਕਾਨੂੰਨ ਵਿਵਸਥਾ ਬੁਰੀ ਤਰਾਂ ਚਰਮਰਾਈ ਹੋਈ ਹੈ। ਇਸਦੇ ਨਾਲ ਹੀ ਉਨਾਂ ਨੇ ਪਿਛਲੀ ਅਕਾਲੀ-ਭਾਜਪਾ ਸਰਕਾਰ ਦਾ ਗੁਣਗਾਨ ਕਰਦਿਆਂ ਕਿਹਾ ਕਿ ਤਤਕਾਲੀਨ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ।

The post ਹਰਸਿਮਰਤ ਕੌਰ ਬਾਦਲ ਨੇ ਗਿਣਵਾਈਆਂ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ appeared first on (Panjabi News)-Latest Punjabi News | Punjab News Paper Online.

Share on Facebook0Share on Google+0Tweet about this on TwitterShare on LinkedIn0Email this to someonePrint this pageShare on Reddit0Share on Tumblr0Digg thisShare on VK

Post Author: Gurjinder Cheema

Leave a Reply