ਨਾਬਾਲਿਗ ਨੂੰ ਵਰਗਲਾ ਕੇ ਲਿਜਾਣ ਦੇ ਮਾਮਲੇ ‘ਚ ਪੀੜਤ ਪਰਿਵਾਰ ਨੇ ਪੁਲਿਸ ‘ਤੇ ਲਾਏ ਢਿੱਲੀ ਕਾਰਗੁਜ਼ਾਰੀ ਦੇ ਇਲਜ਼ਾਮ

ਨਾਬਾਲਿਗ ਨੂੰ ਵਰਗਲਾ ਕੇ ਲਿਜਾਣ ਦੇ ਮਾਮਲੇ ‘ਚ ਪੀੜਤ ਪਰਿਵਾਰ ਨੇ  ਪੁਲਿਸ ‘ਤੇ ਲਾਏ ਢਿੱਲੀ ਕਾਰਗੁਜ਼ਾਰੀ ਦੇ ਇਲਜ਼ਾਮ

ਗਿੱਦੜਬਾਹਾ : ਇੱਥੋਂ ਦੇ ਇਲਾਕਾ ਬੇਟਾਬਾਦ ਵਿੱਚ ਇਕ ਪਰਿਵਾਰ ਨੇ ਪੁਲਿਸ ‘ਤੇ ਇਲਜ਼ਾਮ ਲਗਾਇਆ ਹੈ ਕਿ ਪੁਲਸ ਉਨ੍ਹਾਂ ਦੀ ਨਾਬਾਲਿਗ ਲੜਕੀ ਨੂੰ ਭਜਾ ਕੇ ਲੈ ਜਾਣ ਦੇ ਮਾਮਲੇ ਵਿਚ ਸਹੀ ਤਰੀਕੇ ਨਾਲ ਕਾਰਵਾਈ ਨਹੀਂ ਕਰ ਰਹੀ ਹੈ, ਜਦੋਂ ਕਿ ਲੜਕੀ ਨੂੰ ਘਰ ਤੋਂ ਗਏ ਹੋਏ ਤਿੰਨ ਦਿਨ ਹੋ ਗਏ ਹਨ।punjabਤਿੰਨ ਦਿਨ ਬਾਅਦ ਵੀ ਲੜਕੀ ਦਾ ਕੋਈ ਥਹੁ-ਪਤਾ ਨਹੀਂ

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਲੜਕੀ ਦੇ ਪਿਤਾ ਪ੍ਰਮੋਦ ਕੁਮਾਰ ਨੇ ਦੱਸਿਆ ਕਿ ਉਸ ਦੀ 14 ਸਾਲਾ ਲੜਕੀ ਨੂੰ ਸੁਨੀਲ ਨਾਂਅ ਦਾ ਲੜਕਾ ਵਰਗਲਾ ਕੇ ਕਿਤੇ ਲੈ ਗਿਆ ਹੈ, ਜਿਸ ਦੀ ਸ਼ਿਕਾਇਤ ਉਨ੍ਹਾਂ ਨੇ ਪੁਲਸ ਕੋਲ ਦਰਜ ਕਰਵਾਈ ਹੈ ਪਰ ਤਿੰਨ ਦਿਨ ਬੀਤ ਜਾਣ ‘ਤੇ ਵੀ ਪੁਲਸ ਨੇ ਕੋਈ ਕਾਰਵਾਈ ਨਹੀਂ ਕੀਤੀ, ਜਦੋਂ ਕਿ ਉਹ ਪਿਛਲੇ ਤਿੰਨ ਦਿਨਾਂ ਤੋਂ ਕਈ ਵਾਰ ਥਾਣੇ ਦੇ ਚੱਕਰ ਲਗਾ ਚੁੱਕੇ ਹਨ। ਉਨ੍ਹਾਂ ਇਲਜ਼ਾਮ ਲਗਾਇਆ ਕਿ ਪੁਲਸ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਉਨ੍ਹਾਂ ਦੀ ਲੜਕੀ ਦਾ ਅਜੇ ਤੱਕ ਕੋਈ ਥਹੁ-ਪਤਾ ਨਹੀਂ ਲੱਗ ਸਕਿਆ ਹੈ।punjabਪੀੜਤ ਪਰਿਵਾਰ ਦੇ ਸਮਰਥਨ ‘ਚ ਨਿੱਤਰੇ ਮੁਹੱਲਾ ਵਾਸੀ

ਇਸ ਮੌਕੇ ਲੜਕੀ ਦੇ ਪਰਿਵਾਰ ਨਾਲ ਆਏ ਮੁਹੱਲਾ ਨਿਵਾਸੀਆਂ ਅਤੇ ਫ੍ਰੈਂਡਜ਼ ਯੁਵਕ ਜਾਗਰਣ ਮੰਡਲ ਦੇ ਪ੍ਰਧਾਨ ਦੀਪਕ ਕੁਮਾਰ ਅਤੇ ਮਾਂ ਭਗਵਤੀ ਯੁਵਾ ਜਾਗਰਣ ਮੰਡਲ ਦੇ ਪ੍ਰਧਾਨ ਡਿੰਪਲ ਨੇਵੀ ਇਸ ਮਾਮਲੇ ਵਿਚ ਲੜਕੀ ਦੇ ਪਰਿਵਾਰ ਦਾ ਸਮਰਥਨ ਕੀਤਾ ਅਤੇ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਦੱਸਿਆ ਕਿ ਲੜਕੀ ਦੀ ਮਾਤਾ ਸਨੇਹ ਲਤਾ ਪਿਛਲੇ ਸੱਤ ਸਾਲ ਤੋਂ ਕਿਸੇ ਦਿਮਾਗ਼ੀਬਿਮਾਰੀ ਨਾਲ ਜੂਝ ਰਹੀ ਹੈ। ਉਨ੍ਹਾਂ ਪ੍ਰਸਾਸ਼ਨ ਤੋਂ ਮੰਗ ਕੀਤੀ ਕਿ ਪੀੜਤ ਪਰਿਵਾਰ ਦੀ ਮਦਦ ਕੀਤੀ ਜਾਵੇ।punjabਸੜਕ ‘ਤੇ ਜਾਮ ਲਗਾਉਣ ਦੀ ਦਿੱਤੀ ਚਿਤਾਵਨੀ

ਇਸ ਦੇ ਨਾਲ ਹੀ ਪਰਿਵਾਰ ਨਾਲ ਆਈਆਂ ਮੁਹੱਲੇ ਦੀਆਂ ਔਰਤਾਂ ਨੇ ਕਿਹਾ ਕਿ ਜੇਕਰ ਪੁਲਿਸ ਨੇ ਜਲਦ ਕੋਈ ਕਾਰਵਾਈ  ਨਾ ਕੀਤੀ ਤਾਂ ਉਨ੍ਹਾਂ ਨੂੰ ਸੜਕ ‘ਤੇ ਜਾਮ ਜਾਂ ਧਰਨਾ ਲਗਾਉਣ ਲਈ ਮਜਬੂਰ ਹੋਣਾ ਪਵੇਗਾ। ਉਨ੍ਹਾਂ ਮੰਗ ਕੀਤੀ ਕਿ ਜਲਦ ਕਾਰਵਾਈ ਕਰਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ ਅਤੇ ਦੋਸ਼ੀ ਨੂੰ ਕਾਨੂੰਨ ਅਨੁਸਾਰ ਸਜ਼ਾ ਦਿੱਤੀ ਜਾਵੇ।punjabਪੁਲਸ ਨੇ ਸਾਰੇ ਦੋਸ਼ਾਂ ਨੂੰ ਨਾਕਾਰਿਆ

ਇਸ ਮਾਮਲੇ ਸਬੰਧੀ ਪੁਲਸ ਅਧਿਕਾਰੀ ਬਲਜੀਤ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪਰਿਵਾਰ ਵੱਲੋਂ ਲਗਾਏ ਗਏ ਇਲਜ਼ਾਮ ਗ਼ਲਤ ਹਨ। ਪੁਲਸ ਨੇ ਇਸ ਸਬੰਧੀ ਦੋਸ਼ੀ ਲੜਕੇਸੁਨੀਲ ਕੁਮਾਰ ਵਿਰੁੱਧ ਮਕੁੱਦਮਾ ਦਰਜ ਕਰ ਲਿਆ ਹੈ ਅਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।punjab

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .




Share on Facebook0Share on Google+0Tweet about this on TwitterShare on LinkedIn0Email this to someonePrint this pageShare on Reddit0Share on Tumblr0Digg thisShare on VK

Post Author: Gurjinder Cheema

Leave a Reply