ਨਵੇਂ ਸਿਆਸੀ ਦਲ ਯੂਨਾਈਟਿਡ ਸਿੱਖ ਪਾਰਟੀ ਵਲੋਂ ਧਾਰਮਿਕ ਅਤੇ ਸਮਾਜਿਕ ਕੰਮਾਂ ਨੂੰ ਪਹਿਲ ਦੇਣ ਦਾ ਐਲਾਨ

ਨਵੇਂ ਸਿਆਸੀ ਦਲ ਯੂਨਾਈਟਿਡ ਸਿੱਖ ਪਾਰਟੀ ਵਲੋਂ ਧਾਰਮਿਕ ਅਤੇ ਸਮਾਜਿਕ ਕੰਮਾਂ ਨੂੰ ਪਹਿਲ ਦੇਣ ਦਾ ਐਲਾਨ


June 12, 2017 | By (Panjabi News Team)ਲੁਧਿਆਣਾ: 11 ਜੂਨ 2017 ਨੂੰ ਲੁਧਿਆਣਾ ਵਿਖੇ ਭਾਈ ਜਰਨੈਲ ਸਿੰਘ ਅਤੇ ਸਾਥੀ ਸਿੰਘਾਂ ਨੇ ਪ੍ਰੈਸ ਕਾਨਫਰੰਸ ਕਰਕੇ ਯੂਨਾਈਟਿਡ ਸਿੱਖ ਪਾਰਟੀ ਬਣਾਉਣ ਦਾ ਐਲਾਨ ਕੀਤਾ। ਮੀਡੀਆ ਨਾਲ ਗੱਲ ਕਰਦਿਆਂ ਭਾਈ ਜਰਨੈਲ ਸਿੰਘ ਨੇ ਦੱਸਿਆ ਕਿ ਜਥੇਬੰਦੀ ਨੂੰ ਚਲਾਉਣ ਲਈ ਸਿੱਖ ਸਿਧਾਂਤਾਂ ਅਨੁਸਾਰ ਪੰਜ ਸਿੰਘ ਚੁਣੇ ਗਏ ਹਨ। ਜਿਸ ਵਿਚ ਭਾਈ ਜਰਨੈਲ ਸਿੰਘ ਲੁਧਿਆਣਾ ਤੋਂ ਅਲਾਵਾ ਭਾਈ ਜਸਵਿੰਦਰ ਸਿੰਘ ਰਾਜਪੁਰਾ, ਭਾਈ ਕੁਲਵੰਤ ਸਿੰਘ ਮੋਗਾ, ਡਾ. ਹਰਨੇਕ ਸਿੰਘ ਅੰਮ੍ਰਿਤਸਰ ਅਤੇ ਭਾਈ ਸੁਖਜਿੰਦਰ ਸਿੰਘ ਫਤਿਹਗੜ੍ਹ ਸਾਹਿਬ ਨੂੰ ਪੰਚ ਚੁਣਿਆ ਗਿਆ। ਜਥੇਬੰਦੀ ਦੇ ਐਲਾਨ ਮੌਕੇ ਜਥੇਬੰਦੀ ਦੇ ਕਾਰਜਕਰਤਾ ਅਤੇ ਸਮਰਥਕ ਕਾਫੀ ਗਿਣਤੀ ਵਿਚ ਮੌਜੂਦ ਸਨ।

United Sikh Party USP PC

ਯੂਨਾਈਟਿਡ ਸਿੱਖ ਪਾਰਟੀ ਦੇ ਪੰਜ ਸਿੰਘ ਮੀਡੀਆ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ

ਭਾਈ ਜਰਨੈਲ ਸਿੰਘ ਨੇ ਜਥੇਬੰਦੀ ਦੇ ਕੰਮ ਬਾਰੇ ਦੱਸਿਆ ਕਿ ਸਾਡਾ ਉਦੇਸ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਰਾਜਨੀਤਕ ਲੋਕਾਂ ਦੇ ਚੁੰਗਲ ‘ਚੋਂ ਅਜ਼ਾਦ ਕਰਵਾਉਣਾ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ‘ਤੇ ਦੋਸ਼ ਲਾਇਆ ਕਿ ਕਮੇਟੀ ਕੋਲ ਕਾਫੀ ਸਾਧਨ ਹੋਣ ਦੇ ਬਾਵਜੂਦ ਵੀ ਉਹ ਸਿੱਖ ਨੌਜਵਾਨਾਂ ‘ਚ ਬੇਰੁਜ਼ਗਾਰੀ ਅਤੇ ਨਸ਼ਿਆਂ ਦੀ ਸਮੱਸਿਆ ਨੂੰ ਹੱਲ ਕਰਨ ਲਈ ਕੁਝ ਨਹੀਂ ਕਰ ਪਾਈ। ਭਾਈ ਜਰਨੈਲ ਸਿੰਘ ਨੇ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਜਦੋਂ ਵੀ ਸ਼੍ਰੋਮਣੀ ਕਮੇਟੀ ਚੋਣਾਂ ਆਉਣ ਤਾਂ ਉਹ ਰਾਜਨੀਤਕ ਲੋਕਾਂ ਨੂੰ ਮੂੰਹ ਨਾ ਲਾਉਣ।

ਯੂਨਾਈਟਿਡ ਸਿੱਖ ਪਾਰਟੀ ਦੇ ਅਹੁਦੇਦਾਰ ਅਤੇ ਸਮਰਥਕ

ਯੂਨਾਈਟਿਡ ਸਿੱਖ ਪਾਰਟੀ ਦੇ ਅਹੁਦੇਦਾਰ ਅਤੇ ਸਮਰਥਕ

ਇਸ ਮੌਕੇ ਭਾਈ ਜਸਵਿੰਦਰ ਸਿੰਘ ਰਾਜਪੁਰਾ ਨੇ ਦੱਸਿਆ ਕਿ ਜਥੇਬੰਦੀ ਧਾਰਮਿਕ ਕੰਮਾਂ ਤੋਂ ਅਲਾਵਾ ਸਮਾਜਿਕ ਕੰਮਾਂ ਵੱਲ ਵੀ ਧਿਆਨ ਦੇਵੇਗੀ। ਯੂਨਾਈਟਿਡ ਸਿੱਖ ਪਾਰਟੀ ਦੇ ਐਲਾਨ ਮੌਕੇ ਭਾਈ ਅਮਨਦੀਪ ਸਿੰਘ ਵੜੈਚਾਂ, ਆਲਮਜੀਤ ਸਿੰਘ, ਇੰਦਰਜੀਤ ਸਿੰਘ, ਰਾਜ ਸਿੰਘ ਸਹਿਣਾ, ਜਸਵਿੰਦਰ ਸਿੰਘ, ਵਸਣ ਸਿੰਘ, ਮਨਜੀਤ ਸਿੰਘ, ਰਮਨਦੀਪ ਸਿੰਘ, ਗਗਨਦੀਪ ਸਿੰਘ, ਬਹਾਦਰ ਸਿੰਘ, ਦਲਜੀਤ ਸਿੰਘ ਆਦਿ ਹਾਜ਼ਰ ਸਨ।Tweet

Related Topics: Corruption in Gurduara Management, Jarnail Singh Ludhiana, Jaswinder Singh Rajpura, SGPC, United Sikh Party USP

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:
Share on Facebook0Share on Google+0Tweet about this on TwitterShare on LinkedIn0Email this to someonePrint this pageShare on Reddit0Share on Tumblr0Digg thisShare on VK

Post Author: Gurjinder Cheema

Leave a Reply