ਨਾਭਾ ਜੇਲ੍ਹ ‘ਚ ਕੈਦੀ ਨੇ ਲਿਆ ਫਾਹਾ

ਨਾਭਾ ਜੇਲ੍ਹ ‘ਚ ਕੈਦੀ ਨੇ ਲਿਆ ਫਾਹਾ

ਨਾਭਾ: ਮੈਕਸੀਮਮ ਸਕਿਉਰਿਟੀ ਜੇਲ੍ਹ ਫਿਰ ਵਿਵਾਦਾਂ ‘ਚ ਘਿਰਦੀ ਨਜ਼ਰ ਆ ਰਹੀ ਹੈ। ਜੇਲ੍ਹ ਅੰਦਰ ਕੈਦੀ ਅਵਤਾਰ ਸਿੰਘ ਨਾਮ ਦੇ ਵਿਅਕਤੀ ਦੀ ਮੌਤ ਹੋ ਗਈ ਹੈ। ਇਹ ਕੈਦੀ ਐਨ.ਡੀ.ਪੀ.ਐਸ ਮਾਮਲੇ ਵਿੱਚ 10 ਸਾਲ ਦੀ ਸ਼ਜਾ ਕੱਟ ਰਿਹਾ ਸੀ ਜਿਸਦੀ ਲਾਸ਼ ਜੇਲ੍ਹ ਅੰਦਰ ਪਰਨੇ ਨਾਲ ਲਟਕਦੇ ਮਿਲੀ। ਜੇਲ੍ਹ ਪ੍ਰਸ਼ਾਸਨ ਨੇ ਮੀਡੀਆ ਸਾਹਮਣੇ ਆਉਣ ਤੋਂ  ਇਨਕਾਰ ਕਰ ਦਿੱਤਾ ਪਰ ਮੀਡੀਆ ਇਸ ਮਾਮਲੇ ਨੂੰ ਖੁਦਕੁਸ਼ੀ ਦੱਸ ਰਿਹਾ ਹੈ।

 

ਦੂਜੇ ਪਾਸੇ ਮ੍ਰਿਤਕ ਕੈਦੀ ਦੇ ਪਰਿਵਾਰਕ ਮੈਂਬਰਾਂ ਨੇ ਦੇਰ ਸਾਮ ਥਾਣਾ ਕੋਤਵਾਲੀ ਵਿਖੇ ਜੇਲ੍ਹ ਸੁਪਰਡੈਂਟ ਅਤੇ ਡਿਪਟੀ ਸੁਪਰਡੈਂਟ ਖਿਲਾਫ ਅਵਤਾਰ ਸਿੰਘ ਨੂੰ ਤੰਗ ਕਰਨ ਸੰਬੰਧੀ ਸ਼ਿਕਾਇਤ ਦਰਜ਼ ਕਰਵਾਈ ਹੈ। ਜਿਸ ਉੱਪਰ ਪੁਲਿਸ ਤਫ਼ਤੀਸ਼ ਕਰਨ ਦੀ ਗੱਲ ਕਹਿ ਰਹੀ ਹੈ।

ਅਵਤਾਰ ਸਿੰਘ ਜੋ ਕਿ ਕੱਚੀ ਰੁੜਕੀ ਖਰੜ ਮੋਹਾਲੀ ਦਾ ਰਹਿਣ ਵਾਲਾ ਸੀ। ਇੱਕ ਹਫਤਾ ਪਹਿਲਾਂ ਹੀ ਛੁੱਟੀ ਕੱਟ ਕੇ ਜੇਲ੍ਹ ਵਾਪਿਸ ਆਇਆ ਸੀ ਪਰ ਅਚਾਨਕ ਅਵਤਾਰ ਸਿੰਘ ਦੀ ਹੋਈ ਮੌਤ ਨੇ ਜੇਲ੍ਹ ਪ੍ਰਸ਼ਾਸਨ ‘ਤੇ ਸਵਾਲ ਜ਼ਰੂਰ ਖੜੇ ਕਰ ਦਿੱਤੇ ਹਨ। ਪੁਲਿਸ ਵੱਲੋਂ ਫਿਲਹਾਲ ਮ੍ਰਿਤਕ ਅਵਤਾਰ ਸਿੰਘ ਦੀ ਲਾਸ਼ ਨੂੰ ਸਿਵਲ ਹਸਪਤਾਲ ਨਾਭਾ ਦੇ ਮੋਰਚਰੀ ਵਿਭਾਗ ਵਿੱਚ ਪੋਸਟਮਾਰਟਮ ਲਈ ਰੱਖਿਆ ਗਿਆ ਹੈ।

ਮ੍ਰਿਤਕ ਅਵਤਾਰ ਸਿੰਘ ਦੇ ਚਾਚਾ ਗੁਰਮੇਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਭਤੀਜੇ ਨੇ ਛੁੱਟੀ ਦੌਰਾਨ ਕਿਹਾ ਸੀ ਕਿ ਜੇਲ੍ਹ ਪ੍ਰਸ਼ਾਸਨ ਉਸਨੂੰ ਤੰਗ, ਪਰੇਸ਼ਾਨ ਕਰਦਾ ਹੈ। ਛੁੱਟੀ ਕੱਟ ਕੇ ਜੇਲ੍ਹ ਵਾਪਿਸ ਆਉਣ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਵੱਲੋਂ ਫੋਨ ਆਇਆ ਕਿ ਤੁਹਾਡੇ ਲੜਕੇ ਦੀ ਮੌਤ ਹੋ ਗਈ ਹੈ ਉਨ੍ਹਾਂ ਮੰਗ ਕੀਤੀ ਕਿ ਇਸ ਸਾਰੇ ਮਾਮਲੇ ਦੀ ਡੂੰਘਾਈ ਨਾਲ ਤਫਤੀਸ਼ ਹੋਣੀ ਚਾਹੀਦੀ ਹੈ।

ਇਸ ਸਬੰਧੀ ਤਫਤੀਸ਼ੀ ਅਫ਼ਸਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਅਵਤਾਰ ਸਿੰਘ ਦੀ ਲਾਸ਼ ਸਿਵਲ ਹਸਪਤਾਲ ਨਾਭਾ ਵਿਖੇ ਰੱਖੀ ਗਈ ਹੈ ਉਨ੍ਹਾਂ ਦੱਸਿਆ ਕਿ ਮ੍ਰਿਤਕ ਕੈਦੀ ਦੇ ਪਰਿਵਾਰਕ ਮੈਂਬਰਾ ਵੱਲੋਂ ਪੁਲਿਸ ਨੂੰ ਜੇਲ੍ਹ ਪ੍ਰਸ਼ਾਸਨ ਖਿਲਾਫ ਸ਼ਿਕਾਇਤ ਕੀਤੀ ਗਈ ਹੈ ਜਿਸ ਦੀ ਪੁਲਿਸ ਵੱਲੋਂ ਤਫਤੀਸ਼ ਕੀਤੀ ਜਾ ਰਹੀ ਹੈ।

 

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .




Share on Facebook0Share on Google+0Tweet about this on TwitterShare on LinkedIn0Email this to someonePrint this pageShare on Reddit0Share on Tumblr0Digg thisShare on VK

Post Author: Gurjinder Cheema

Leave a Reply