ਪਾਵਰਕਾਮ ਵੱਲੋਂ ਝੋਨੇ ਦੀ ਲਵਾਈ ਲਈ 8 ਘੰਟੇ ਬਿਜਲੀ ਦੇਣ ਦਾ ਵਾਅਦਾ

ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਅੱਜ ਪੰਜਾਬ ਭਰ ‘ਚ ਝੋਨੇ ਦੀ ਲਵਾਈ ਸ਼ੁਰੂ ਹੋ ਗਈ ਹੈ। ਪਿਛਲੇ ਕੁੱਝ ਦਿਨਾਂ ਤੋਂ ਕਿਸਾਨਾਂ ਵੱਲੋਂ ਖੇਤਾਂ ‘ਚ ਪਾਣੀ ਛੱਡਕੇ ਝੋਨੇ ਦੀ ਲਵਾਈ ਲਈ ਤਿਆਰ ਕੀਤੇ ਜਾ ਰਹੇ ਸਨ। ਪੰਜਾਬ ਵਿੱਚ ਇਸ ਵਾਰ ਕਰੀਬ 28 ਲੱਖ ਹੈਕਟੇਅਰ ਰਕਬੇ ‘ਚ ਝੋਨਾ ਲੱਗਣ ਦੀ ਆਸ ਹੈ। ਪਿਛਲੇ ਸਾਲ ਝੋਨੇ ਦੀ ਲਵਾਈ 30 ਲੱਖ ਹੈਕਟੇਅਰ ਨੂੰ ਪਾਰ ਕਰ ਗਈ ਸੀ।

ਇਸ ਵਾਰ ਮੱਕੀ ਹੇਠ ਰਕਬਾ ਪਹਿਲਾ ਨਾਲੋਂ ਕੀਤੇ ਵਧਿਆ ਹੈ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟੇਡ ਵੱਲੋਂ ਝੋਨੇ ਦੀ ਲੁਆਈ ਨੂੰ ਮੁੱਖ ਰੱਖਦੇ ਹੋਏ ਅੱਜ ਤੋਂ 8 ਘੰਟੇ ਬਿਜਲੀ ਦੇਣ ਦਾ ਵਾਅਦਾ ਕੀਤਾ ਗਿਆ ਹੈ। ਕਿਸਾਨਾਂ ਵੱਲੋਂ ਝੋਨੇ ਦੀ ਪਿਛਲੇ ਕਈ ਦਿਨਾਂ ਤੋਂ ਤਿਆਰੀ ਕੀਤੀ ਜਾ ਰਹੀ ਹੈ ਤੇ ਅੱਜ ਸਵੇਰ ਤੋਂ ਹੀ ਵੱਖ-ਵੱਖ ਪ੍ਰਵਾਸੀ ਮਜ਼ਦੂਰ ਝੋਨੇ ਦੀ ਲਵਾਈ ‘ਚ ਰੁੱਝੇ ਨਜ਼ਰ ਆ ਰਹੇ ਹਨ।

ਸਵੇਰ ਤੋਂ ਹੀ ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਬੱਦਲਵਾਈ ਹੋਈ ਨਜ਼ਰ ਆਈ ਤੇ ਕਈ ਹਿੱਸਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਵੀ ਖ਼ਬਰ ਹੈ। ਬਾਰਿਸ਼ ਹੋਣ ਦੇ ਆਸਾਰ ਨਾਲ ਕਿਸਾਨਾਂ ਦੇ ਚਿਹਰਿਆਂ ‘ਤੇ ਰੋਣਕ ਵੇਖਣ ਨੂੰ ਮਿਲ ਰਹੀ ਹੈ ਅਤੇ ਪੰਜਾਬ ਦੇ ਸਾਰੇ ਕਿਸਾਨ ਝੋਨੇ ਦੀ ਲਵਾਈ ‘ਚ ਜੁੱਟ ਗਏ ਹਨ।

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

Share on Facebook0Share on Google+0Tweet about this on TwitterShare on LinkedIn0Email this to someonePrint this pageShare on Reddit0Share on Tumblr0Digg thisShare on VK

Post Author: Gurjinder Cheema

Leave a Reply