Latest Update

ਸੀਐਮ ਦੇ ਕੈਂਪ ਦਫਤਰ ‘ਚ ਪੁਲਿਸ ਨੇ ਕੀਤੀ ਛਾਪੇਮਾਰੀ

ਸੀਐਮ ਦੇ ਕੈਂਪ ਦਫਤਰ ‘ਚ ਪੁਲਿਸ ਨੇ ਕੀਤੀ ਛਾਪੇਮਾਰੀ

ਅੰਮ੍ਰਿਤਸਰ: ਬੀਤੀ ਦੇਰ ਰਾਤ ਸੀਐਮ ਦੇ ਕੈਂਪ ਦਫਤਰ ਵਿੱਚ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਗਈ। ਸੀਐਮ ਕੈਂਪ ਦਫਤਰ ਦੇ ਪੀ.ਏ. ਬਾਵਾ ਸੰਧੂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪਿਛਲੀ ਸਰਕਾਰ ਵਿੱਚ ਕਿਸੇ ਬਿਲਡਰ ਉੱਤੇ ਮਾਮਲੇ ਦਰਜ਼ ਕੀਤੇ ਗਏ ਸਨ ਅਤੇ ਕੱਲ੍ਹ ਉਹ ਬਿਲਡਰ ਉਨ੍ਹਾਂ ਨੂੰ ਮਿਲਣ ਲਈ ਆਇਆ ਸੀ, ਪਰ ਪੁਲਿਸ ਮੁਲਾਜ਼ਮਾਂ ਨੇ ਉਸ ਬਿਲਡਰ ਨੂੰ ਅੰਦਰ ਨਹੀਂ ਆਉਣ ਦਿੱਤਾ।

ਇਸ ਮਾਮਲੇ ਵਿੱਚ ਉਨ੍ਹਾਂ ਨੇ ਕੰਪਲੇਂਟ ਦਰਜ਼ ਕਰਵਾਈ ਹੈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੇ ਕੰਪਲੇਂਟ ਦੇਣ ਦੇ ਬਾਅਦ ਦੋਨਾਂ ਪੁਲਿਸ ਮੁਲਾਜ਼ਮਾਂ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਅਤੇ ਉੱਚ ਅਧਿਕਾਰੀਆਂ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾਵੇਗੀ, ਕਿ ਉਸ ਬਿਲਡਰ ‘ਤੇ ਕਿਸ ਕੇਸ ਅਧੀਨ ਮਾਮਲੇ ਦਰਜ ਕੀਤੇ ਗਏ ਸਨ ?

ਪੁਲਿਸ ਵੱਲੋਂ ਅਚਾਨਕ ਕੀਤੀ ਛਾਪੇਮਾਰੀ ਨੂੰ ਲੈ ਕੇ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਇਸ ਤਰ੍ਹਾਂ ਛਾਪੇਮਾਰੀ ਕਰਨਾ ਗਲਤ ਹੈ। ਉਨ੍ਹਾਂ ਨੇ ਪੁਲਿਸ ਡੀ.ਜੀ.ਪੀ. ਨੂੰ ਮਾਮਲੇ ਦੀ ਜਾਂਚ ਕਰਨ ਲਈ ਕਿਹਾ ਹੈ।

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

Share on Facebook0Share on Google+0Tweet about this on TwitterShare on LinkedIn0Email this to someonePrint this pageShare on Reddit0Share on Tumblr0Digg thisShare on VK



Leave a Reply

Social Media Auto Publish Powered By : XYZScripts.com