Latest Update

Canada Vich Punjabi | ਦੇਖੋ AajTak ਚੈਨਲ ਦੀ ਸਿੱਖਾਂ ਅਤੇ ਭਿੰਡਰਾਂਵਾਲਿਆਂ ਦੇ ਹੱਕ ਵਿੱਚ Video ਰਿਪੋਰਟ-ਸ਼ੇਅਰ ਕਰਦਿਓ | Must Share

Canada Vich Punjabi |  ਦੇਖੋ AajTak ਚੈਨਲ ਦੀ ਸਿੱਖਾਂ ਅਤੇ ਭਿੰਡਰਾਂਵਾਲਿਆਂ ਦੇ ਹੱਕ ਵਿੱਚ Video ਰਿਪੋਰਟ-ਸ਼ੇਅਰ ਕਰਦਿਓ  | Must Share


ਸੰਤ ਜਰਨੈਲ ਸਿੰਘ ਜੀ ਤੇ ਇਹ ਇਲਜ਼ਾਮ ਲਾਇਆ ਜਾਂਦਾ ਹੈ ਕਿ ਉਹ ਅੱਤਵਾਦੀ ਸਨ ਜਿਸ ਕਰਕੇ ਸਰਕਾਰ ਨੇ ਦਰਬਾਰ ਸਾਹਿਬ ਉੱਤੇ ਹਮਲਾ ਕੀਤਾ ਤਾਂ ਕਿ ਅੱਤਵਾਦੀਆਂ ਨੂੰ ਬਾਹਰ ਕੱਢਿਆ ਜਾ ਸਕੇ ।ਇਹ ਇਲਜ਼ਾਮ ਬਿਲਕੁਲ ਨਿਰਅਧਾਰ ਹੈ ।

ਅਪ੍ਰੈਲ 1984 ਵਿੱਚ ਸਰਕਾਰ ਨੇ ਪ੍ਰੋਫੈਸਰ ਮਿਹਰ ਚੰਦ ਭਾਰਦਵਾਜ ਨੂੰ ਦਰਬਾਰ ਸਾਹਿਬ ਦੀ ਸਥਿਤੀ ਦਾ ਮੁਆਇਨਾ ਕਰਨ ਲਈ ਭੇਜਿਆ ਪਰ ਬਾਹਰ ਆ ਕੇ ਉਸਨੇ ਬਿਆਨ ਦਿੱਤਾ ਕਿ ਦਰਬਾਰ ਸਾਹਿਬ ਅੰਦਰ ਕੋਈ ਅੱਤਵਾਦੀ ਨਹੀਂ ਹੈ ਅਤੇ ਸਰਕਾਰ ਨੂੰ ਦਰਬਾਰ ਸਾਹਿਬ ਤੇ ਹਮਲਾ ਕਰਨ ਵਿਰੁੱਧ ਚਿਤਾਵਨੀ ਦਿੱਤੀ । ਪੰਜਾਬ ਦੇ ਗਵਰਨਰ ਪਾਂਡੇ ਨੇ ਆਪਣੇ ਖਾਸ ਅਫਸਰਾਂ ਦੀ ਮੀਟਿੰਗ ਬੁਲਾਈ ਜਿਸ ਵਿੱਚ ਇਹ ਸਲਾਹ ਪਾਸ ਹੋਈ ਕਿ ਦਰਬਾਰ ਸਾਹਿਬ ਫੌਜ ਨਾ ਭੇਜੀ ਜਾਵੇ । ਪਾਂਡੇ ਨੇ ਇੰਦਰਾ ਗਾਂਧੀ ਨੂੰ ਆਪਣੇ ਵੱਲੋਂ ਚਿੱਠੀ ਵੀ ਲਿਖੀ ਅਤੇ ਨਾਲ ਹੀ ਪੀ.ਸੀ.ਐਲਗਜੈਂਡਰ ਨੂੰ ਵੀ ਫੋਨ ਕਰਕੇ ਦੱਸਿਆ ਜੋ ਕਿ ਇੰਦਰਾ ਗਾਂਧੀ ਦਾ ਖਾਸ ਬੰਦਾ ਸੀ ਪਰ ਕੋਈ ਅਸਰ ਨਾ ਹੋਇਆ । ਆਖਰਕਾਰ ਪਾਂਡੇ ਨੇ ਅਸਤੀਫਾ ਦੇ ਦਿੱਤਾ ।ਜਨਰਲ ਸਿਨਹਾ ਦਾ ਕਹਿਣਾ ਹੈ ਕਿ “ਜਦੋਂ ਇੰਦਰਾ ਗਾਂਧੀ ਨੇ ਦਰਬਾਰ ਸਾਹਿਬ ਤੇ ਹਮਲਾ ਕਰਨ ਬਾਰੇ ਮੇਰੀ ਰਾਇ ਪੁੱਛੀ ਤਾਂ ਮੈਂ ਇਸਦੀ ਵਿਰੋਧਤਾ ਕੀਤੀ” ਜਿਸ ਕਾਰਨ ਉਸਨੂੰ ਆਪਣੀ ਤਰੱਕੀ ਤੋਂ ਹੱਥ ਧੋਣੇ ਪਏ ਅਤੇ ਵੈਦਿਆ ਨੂੰ ਚੀਫ ਔਫ ਆਰਮੀ ਬਣਾ ਦਿੱਤਾ ਗਿਆ । ਗੁਰਦੇਵ ਸਿੰਘ, ਅੰਮ੍ਰਿਤਸਰ ਦਾ ਮੈਜਿਸਟਰੇਟ, ਨੇ ਦਰਬਾਰ ਸਾਹਿਬ ਤੇ ਹਮਲੇ ਤੋਂ ਕੁੱਝ ਹਫਤੇ ਪਹਿਲਾਂ ਗਵਰਨਰ ਨੂੰ ਇਸ ਗੱਲ ਦਾ ਭਰੋਸਾ ਦਿੱਤਾ ਸੀ ਕਿ ਉਹ ਦਰਬਾਰ ਸਾਹਿਬ ਵਿਚੋਂ ਕਿਸੇ ਨੂੰ ਵੀ ਗ੍ਰਿਫਤਾਰ ਕਰਵਾ ਸਕਦਾ ਹੈ ਪਰ ਉਸ ਦੀ ਗੱਲ ਕਿਸੇ ਨੇ ਨਾ ਸੁਣੀ ।29 ਅਪ੍ਰੈਲ 1984 ਵਾਲੇ ਦਿਨ ਚੰਡੀਗੜ੍ਹ ਵਿੱਚ ਭਰੀ ਸਭਾ ਵਿੱਚ ਪੱਤਰਕਾਰਾਂ ਨੇ ਰਾਜੀਵ ਗਾਂਧੀ ਤੋਂ ਪੁੱਛਿਆ ਕਿ ‘ਕੀ ਸੰਤ ਭਿੰਡਰਾਂਵਾਲੇ ਅੱਤਵਾਦੀ ਹਨ।’ ਤਾਂ ਉਸ ਉੱਤਰ ਦਿੱਤਾ ਕਿ ਤੁਸੀਂ ਆਪ ਜਾਚ ਲਵੋ । ਪੱਤਰਕਾਰਾਂ ਦੀ ਤਸੱਲੀ ਨਾ ਹੋਣ ਤੇ ਉਹਨਾਂ ਇੱਕ ਹੋਰ ਸਵਾਲ ਪੁੱਛਿਆ ‘ਕੀ ਤੁਹਾਡੇ ਖਿਆਲ ਵਿੱਚ ਉਹ (ਸੰਤ ਜੀ) ਇੱਕ ਰਾਜਸੀ ਨੇਤਾ ਹਨ।’ ਇਸ ਦੇ ਉਤਰ ਵਿੱਚ ਰਾਜੀਵ ਨੇ ਕਿਹਾ ਕਿ ‘ਉਹ ਇੱਕ ਧਾਰਮਿਕ ਨੇਤਾ ਹਨ ਅਤੇ ਉਹਨਾਂ ਨੇ ਹੁਣ ਤੱਕ ਕੋਈ ਰਾਜਸੀ ਝੁਕਾਅ ਪ੍ਰਗਟ ਨਹੀਂ ਕੀਤਾ ।’ ਸੋਚਣ ਵਾਲੀ ਗੱਲ ਤਾਂ ਇਹ ਹੈ ਕਿ ਸਿਰਫ ਇੱਕ ਮਹੀਨੇ ਬਾਅਦ ਸੰਤ ਜੀ ਧਾਰਮਿਕ ਨੇਤਾ ਤੋਂ ਅੱਤਵਾਦੀ ਕਿਵੇਂ ਬਣ ਗਏ ।ਅਰੁਨ ਸ਼ੌਰੀ ਲਿਖਦਾ ਹੈ “ਜਿਤਨਾ ਮੈਂ ਜਾਣਦਾ ਹਾਂ ਉਹ ਇਹ ਕਿ ਸੰਤ ਇਕ ਨਿਰਦੋਸ਼ ਆਦਮੀ ਹੈ ਅਤੇ ਆਪਣੇ ਧਰਮ ਅਤੇ ਗੁਰੂਆਂ ਦੇ ਦੱਸੇ ਰਸਤੇ ਨੂੰ ਸਮਰਪਿਤ ਹੈ” । (ਇੰਡੀਆ ਟੁਡੇ, 31 ਦਸੰਬਰ 1983, ਪੰਨਾ 36)

ਇਸ ਸਵਾਲ ਦਾ ਜਵਾਬ ਸਰਕਾਰ ਕੋਲ ਕੋਈ ਨਹੀਂ ਕਿ ਇਤਨੇ ਅਫਸਰਾਂ ਦੇ ਕਹਿਣ ਦੇ ਬਾਵਜੂਦ ਵੀ ਦਰਬਾਰ ਸਾਹਿਬ ‘ਤੇ ਹਮਲਾ ਕਿਉਂ ਕੀਤਾ ਗਿਆ। ਸਰਕਾਰ ਨੇ ਕਿਸੇ ਸਿੱਖ ਸੰਸਥਾ, ਲੀਡਰ ਜਾਂ ਅਕਾਲੀਆਂ ਨਾਲ ਸੰਪਰਕ ਨਹੀਂ ਕੀਤਾ ਕਿ ਉਹ ਸੰਤ ਜੀ ਨੂੰ ਗ੍ਰਿਫਤਾਰ ਹੋਣ ਲਈ ਕਹਿਣ ਜਾਂ ਦਰਬਾਰ ਸਾਹਿਬ ਵਿਚੋਂ ਕੱਢ ਦੇਣ । ਸ਼੍ਰੋਮਣੀ ਕਮੇਟੀ ਨੇ ਕਈ ਵਾਰੀ ਸਰਕਾਰ ਕੋਲੋਂ ਇਹ ਪੁੱਛ ਕੀਤੀ ਕਿ ਸਰਕਾਰ ਕਿੰਨ੍ਹਾਂ ਬੰਦਿਆਂ ਨੂੰ ਗ੍ਰਿਫਤਾਰ ਕਰਨਾ ਚਾਹੁੰਦੀ ਹੈ ਪਰ ਕੋਈ ਜਵਾਬ ਨਾ ਆਇਆ ।Image result for bhindranwaleਸੰਤ ਜੀ 24 ਘੰਟੇ ਦਰਬਾਰ ਸਾਹਿਬ ਲੁਕੇ ਨਹੀਂ ਰਹਿੰਦੇ ਸਨ ਬਲਕਿ ਸਾਰੇ ਭਾਰਤ ਵਿੱਚ ਪ੍ਰਚਾਰ ਦੇ ਦੌਰੇ ਤੇ ਜਾਂਦੇ ਸਨ ਜਿਥੋਂ ਉਨ੍ਹਾਂ ਨੂੰ ਅਸਾਨੀ ਨਾਲ ਗ੍ਰਿਫਤਾਰ ਕੀਤਾ ਜਾ ਸਕਦਾ ਸੀ । ਇਹ ਵੀ ਗੱਲ ਧਿਆਨ ਰੱਖਣ ਯੋਗ ਹੈ ਕਿ ਸੰਤ ਜੀ ਨੂੰ ਪਹਿਲਾਂ ਕਈ ਵਾਰ ਗ੍ਰਿਫਤਾਰ ਕੀਤਾ ਜਾ ਚੁੱਕਾ ਸੀ ਅਤੇ ਫਿਰ ਕੋਈ ਠੋਸ ਸਬੂਤ ਨਾ ਹੋਣ ਦੀ ਸੂਰਤ ਵਿੱਚ ਬਰੀ ਕਰ ਦਿੱਤਾ ਗਿਆ ਸੀ । ਇੱਕ ਵਾਰ ਤਾਂ ਸੰਤ ਜੀ ਨੇ 50 ਸਿੰਘਾਂ ਨੂੰ ਨਾਲ ਲੈ ਕੇ ਡਿਪਟੀ ਕਮਿਸ਼ਨਰ ਦੇ ਘਰ ਜਾ ਕੇ ਗ੍ਰਿਫਤਾਰੀ ਦਿੱਤੀ ਸੀ । ਜਦੋਂ ਪੁਲਿਸ ਨੇ ਸੰਤ ਜੀ ਦੀ ਗ੍ਰਿਫਤਾਰੀ ਦੇ ਵਰੰਟ ਕੱਢੇ ਸਨ ਤਾਂ ਸੰਤ ਜੀ ਨੇ ਆਪ ਮਹਿਤੇ ਚੌਂਕ ਵਿਖੇ ਆਪਣੀ ਗ੍ਰਿਫਤਾਰੀ ਦਿੱਤੀ । ਇਹਨ੍ਹਾਂ ਸਭ ਗਵਾਹੀਆਂ ਦੇ ਬਾਅਦ ਇਹ ਕਹਿਣਾ ਕਿ ਸੰਤ ਜੀ ਅਕਾਲ ਤਖਤ ਵਿੱਚ ਲੁਕੇ ਹੋਏ ਸਨ ਅਤੇ ਸਰਕਾਰ ਉਹਨ੍ਹਾਂ ਨੂੰ ਗ੍ਰਿਫਤਾਰ ਕਰਨ ਗਈ ਸੀ ਬਿਲਕੁਲ ਝੂਠ ਹੈ ।ਜੇ ਸੰਤ ਜੀ ਸਚਮੁੱਚ ਲੁਕੇ ਹੋਏ ਹੁੰਦੇ ਤਾਂ ਉਨ੍ਹਾਂ ਨੇ ਅਨੇਕਾਂ ਵਾਰ ਆਪ ਹੀ ਕਿਉਂ ਗ੍ਰਿਫਤਾਰੀ ਦਿੱਤੀ ਅਤੇ ਜੇ ਉਹ ਅੱਤਵਾਦੀ ਸਨ ਤਾਂ ਸਰਕਾਰ ਨੇ ਹਮੇਸ਼ਾਂ ਉਨ੍ਹਾਂ ਨੂੰ ਰਿਹਾਅ ਕਿਉਂ ਕੀਤਾ। ਦਰਬਾਰ ਸਾਹਿਬ ‘ਤੇ ਹਮਲਾ ਕਰਨ ਤੋਂ ਪਹਿਲਾਂ ਪੁਲਿਸ ਨੇ ਕੋਈ ਵਰੰਟ ਨਹੀਂ ਕੱਢਿਆ ਅਤੇ ਨਾ ਹੀ ਕੋਈ ਸੰਤ ਜੀ ਦੇ ਵਿਰੁੱਧ ਕੋਈ ਇਲਜ਼ਾਮ ਹੀ ਸੀ ਫਿਰ ਗ੍ਰਿਫਤਾਰੀ ਕਿਸ ਗੱਲ ਦੀ। ਫਿਰ ਗ੍ਰਿਫਤਾਰ ਕਰਨ ਲਈ ਪੁਲਿਸ ਭੇਜੀ ਜਾਂਦੀ ਹੈ ਨਾ ਕਿ ਟੈਂਕਾਂ ਤੋਪਾਂ ਨਾਲ ਲੈਸ ਹੋਈ ਫੌਜ ਅਤੇ ਸੀ ਆਰ ਪੀ । ਫੌਜ ਤਾਂ ਸਿਰਫ ਦੁਸ਼ਮਣ ‘ਤੇ ਹਮਲਾ ਕਰਨ ਲਈ ਵਰਤੀ ਜਾਂਦੀ ਹੈ । ਕਦੀ ਕਿਸੇ ਸਰਕਾਰ ਨੇ ਕਿਸੇ ਨੂੰ ਆਪਣੇ ਹੀ ਦੇਸ਼ ਵਿੱਚ ਗ੍ਰਿਫਤਾਰ ਕਰਨ ਲਈ ਫੌਜ ਨੂੰ ਟੈਂਕਾਂ ਸਮੇਤ ਨਹੀਂ ਭੇਜਿਆ ।


Share on Facebook1Share on Google+0Tweet about this on TwitterShare on LinkedIn0Email this to someonePrint this pageShare on Reddit0Share on Tumblr0Digg thisShare on VK



Leave a Reply

Social Media Auto Publish Powered By : XYZScripts.com